ਸਿਹਤ ਮਾਹਿਰ ਮੰਨਦੇ ਹਨ ਕਿ ਲੋਕਾਂ ਨੂੰ 30 ਸਾਲ ਦੀ ਉਮਰ ਤੋਂ ਬਾਅਦ ਆਪਣਾ ਨਿਯਮਤ ਚੈੱਕਅਪ ਕਰਵਾਉਣਾ ਚਾਹੀਦਾ ਹੈ। ਮਾਹਿਰ ਇਹ ਵੀ ਮੰਨਦੇ ਹਨ ਕਿ 30 ਸਾਲ ਦੀ ਉਮਰ ਤੋਂ ਬਾਅਦ ਸ਼ਰੀਰ ’ਚ ਯੂਰਿਕ ਐਸਿਡ ਦੇ ਪੱਧਰ ’ਚ ਅਚਾਨਕ ਵਾਧਾ ਹੋਣ ਦੀ ਸੰਭਾਵਨਾ ਰਹਿੰਦੀ ਹੈ। ਇੱਕ ਵਾਰ ਸ਼ਰੀਰ ’ਚ ਯੂਰਿਕ ਐਸਿਡ ਦਾ ਪੱਧਰ ਉੱਚਾ ਹੋ ਜਾਂਦਾ ਹੈ ਫ਼ਿਰ ਤੁਹਾਨੂੰ ਜ਼ਿੰਦਗੀ ਭਰ ਲਈ ਮੁਸ਼ਕਿਲਾਂ ਹੋ ਸਕਦੀਆਂ ਹਨ। ਇਸ ਕਾਰਨ ਤੁਹਾਨੂੰ ਗਠੀਆ, ਸ਼ੂਗਰ, ਦਿਲ, ਗੁਰਦੇ ਦੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਵੀ ਹੋ ਸਕਦਾ ਹੈ। ਅਜਿਹੀ ਸਥਿਤੀ ’ਚ ਜੇ ਤੁਸੀਂ ਵੱਧ ਰਹੇ ਯੂਰਿਕ ਐਸਿਡ ਨੂੰ ਨਿਯੰਤਰਿਤ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਯੂਰਿਕ ਐਸਿਡ ਦੇ ਲੱਛਣਾਂ ਬਾਰੇ ਜਾਣਨਾ ਪਏਗਾ। ਤੁਹਾਨੂੰ ਦੱਸ ਦੇਈਏ ਕਿ ਯੂਰਿਕ ਐਸਿਡ ਇੱਕ ਰਸਾਇਣ ਹੈ ਜੋ ਸ਼ਰੀਰ ’ਚ ਓਦੋਂ ਬਣਦਾ ਹੈ ਜਦੋਂ ਸ਼ਰੀਰ ਪਿਊਰੀਨ ਨਾਂ ਦੇ ਰਸਾਇਣ ਨੂੰ ਛੋਟੇ-ਛੋਟੇ ਟੁਕੜਿਆਂ ’ਚ ਤੋੜ ਦਿੰਦਾ ਹੈ। ਇਸ ਦੇ ਵਾਧੇ ਦਾ ਪਤਾ ਖ਼ੂਨ ਦੀ ਜਾਂਚ ਦੁਆਰਾ ਲਗਾਇਆ ਜਾ ਸਕਦਾ ਹੈ।
ਜੇ ਇਸ ਨੂੰ ਲੰਬੇ ਸਮੇਂ ਤੱਕ ਨਜ਼ਰਅੰਦਾਜ਼ ਕੀਤਾ ਜਾਂਦਾ ਹੈ ਤਾਂ ਗੁਰਦੇ ਨੂੰ ਲਹੂ ਤੋਂ ਫ਼ਿਲਟਰ ਕਰਨ ’ਚ ਮੁਸ਼ਕਿਲ ਆਉਂਦੀ ਹੈ ਅਤੇ ਖ਼ੂਨ ’ਚ ਯੂਰਿਕ ਐਸਿਡ ਦਾ ਪੱਧਰ ਵਧ ਜਾਂਦਾ ਹੈ। ਅਜਿਹੀ ਸਥਿਤੀ ’ਚ ਵੱਧ ਰਹੇ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਲਈ ਕੁੱਝ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਤੁਹਾਨੂੰ ਦੱਸਦੇ ਹਾਂ ਕਿ ਇਸ ਨੂੰ ਕੰਟਰੋਲ ਕਰਨ ਲਈ ਤੁਸੀਂ ਕਿਹੜੇ ਘਰੇਲੂ ਉਪਚਾਰ ਅਪਨਾ ਸਕਦੇ ਹੋ।
ਯੂਰਿਕ ਐਸਿਡ ਨੂੰ ਕੰਟਰੋਲ ਕਰਨ ਲਈ ਇਨ੍ਹਾਂ ਘਰੇਲੂ ਨੁਸਖ਼ਿਆਂ ਦੀ ਕਰੋ ਵਰਤੋਂ
ਅਜਵੈਣ: ਜੇ ਤੁਸੀਂ ਵੱਧ ਰਹੇ ਯੂਰਿਕ ਐਸਿਡ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਹਰ ਸਵੇਰੇ ਖ਼ਾਲੀ ਢਿੱਡ ਅਜਵੈਣ ਵਾਲਾ ਪਾਣੀ ਪੀਣਾ ਚਾਹੀਦਾ ਹੈ। ਇਸ ਵਿਚਾਲੇ ਓਮੇਗਾ 3 ਫ਼ੈਟੀ ਐਸਿਡ ਵੱਧ ਰਹੇ ਯੂਰਿਕ ਐਸਿਡ ਨੂੰ ਕੰਟਰੋਲ ’ਚ ਰੱਖਣ ’ਚ ਮਦਦਗਾਰ ਹੋ ਸਕਦੇ ਹਨ।
ਫ਼ਾਈਬਰ ਨਾਲ ਭਰਿਆ ਭੋਜਨ ਕਰੋ: ਵਧੇ ਹੋਏ ਯੂਰਿਕ ਐਸਿਡ ਲਈ ਫ਼ਾਈਬਰ ਨਾਲ ਭਰਪੂਰ ਭੋਜਨ ਜਿਵੇਂ ਕਿ ਹੋਲ ਗ੍ਰੇਨਜ਼, ਸੇਬ, ਸੰਤਰੇ ਅਤੇ ਸਟ੍ਰਾਬਰੀ ਨੂੰ ਆਪਣੀ ਖੁਰਾਕ ’ਚ ਸ਼ਾਮਿਲ ਕਰਨਾ ਚਾਹੀਦਾ ਹੈ।
ਸੇਬ ਦਾ ਸਿਰਕਾ: ਸੇਬ ਦੇ ਸਿਰਕੇ ’ਚ ਐਂਟੀ-ਔਕਸੀਡੈਂਟ ਅਤੇ ਐਂਟੀ-ਇਨਫ਼ਲੇਮੇਟਰੀ ਗੁਣ ਹੁੰਦੇ ਹਨ ਜੋ ਸ਼ਰੀਰ ’ਚ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਲਈ ਕੰਮ ਕਰ ਸਕਦੇ ਹਨ। ਐਪਲ ਸਾਈਡਰ ਸਿਰਕਾ ਖ਼ੂਨ ’ਚ PH ਦਾ ਪੱਧਰ ਵੀ ਵਧਾਉਂਦਾ ਹੈ ਜੋ ਕਿ ਯੂਰਿਕ ਐਸਿਡ ਨੂੰ ਘਟਾਉਣ ਲਈ ਜ਼ਰੂਰੀ ਹੈ। ਇਸ ਦੇ ਲਈ ਸਵੇਰੇ ਖ਼ਾਲੀ ਢਿੱਡ ਅਤੇ ਕੋਸੇ ਪਾਣੀ ’ਚ ਐਪਲ ਸਾਈਡਰ ਸਿਰਕਾ ਮਿਲਾਓ ਅਤੇ ਪੀਓ।
ਕਣਕ ਦਾ ਜਵਾਰ: ਜੇ ਤੁਸੀਂ ਯੂਰਿਕ ਐਸਿਡ ਦੇ ਪੱਧਰ ਨੂੰ ਕੰਟਰੋਲ ’ਚ ਰੱਖਣਾ ਚਾਹੁੰਦੇ ਹੋ ਤਾਂ ਕਣਕ ਦਾ ਜਵਾਰ ਤੁਹਾਡੇ ਲਈ ਲਾਭਕਾਰੀ ਹੋ ਸਕਦਾ ਹੈ। ਇਹ ਵਾਇਟਾਮਿਨ ਸੀ, ਕਲੋਰੋਫ਼ਿਲ ਅਤੇ ਫ਼ਾਈਟੋ ਕੈਮੀਕਲਾਂ ਨਾਲ ਭਰਪੂਰ ਹੁੰਦਾ ਹੈ। ਇਸ ਦੀ ਵਰਤੋਂ ਕਰਨ ਲਈ ਦੋ ਚਮਚੇ ਕਣਕ ਦੇ ਜਵਾਰ ਨੂੰ ਨਿੰਬੂ ਦੇ ਰਸ ’ਚ ਮਿਲਾਓ ਅਤੇ ਸਵੇਰੇ ਇਸ ਦਾ ਸੇਵਨ ਕਰੋ।
ਜੈਤੂਨ ਤੇਲ: ਜੇ ਤੁਸੀਂ ਆਪਣੇ ਭੋਜਨ ’ਚ ਜੈਤੂਨ ਦਾ ਤੇਲ ਵਰਤਦੇ ਹੋ ਤਾਂ ਤੁਸੀਂ ਯੂਰਿਕ ਐਸਿਡ ਨੂੰ ਕੰਟਰੋਲ ਕਰ ਸਕਦੇ ਹੋ। ਵਾਇਟਾਮਿਨ E ਜੈਤੂਨ ਦੇ ਤੇਲ ’ਚ ਭਰਪੂਰ ਮਾਤਰਾ ’ਚ ਪਾਇਆ ਜਾਂਦਾ ਹੈ ਜੋ ਕਿ ਯੂਰਿਕ ਐਸਿਡ ਦੇ ਪੱਧਰ ਨੂੰ ਕੰਟਰੋਲ ਕਰਨ ’ਚ ਬਹੁਤ ਮਦਦ ਕਰਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ’ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ’ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ’ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ.ਨਾਲ 416-992-5489 ’ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।