ਗੰਨੇ ਦਾ ਜੂਸ ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ। ਇੱਕ ਗਿਲਾਸ ਗੰਨੇ ਦੇ ਜੂਸ ’ਚ 111 ਕੈਲੋਰੀਜ਼, 27 ਗ੍ਰਾਮ ਕਾਰਬੋਹਾਈਡ੍ਰੇਟਸ, 0.27 ਗ੍ਰਾਮ ਪ੍ਰੋਟੀਨ ਅਤੇ 13 ਗ੍ਰਾਮ ਡਾਈਟਰੀ ਫ਼ਾਈਬਰਜ਼ ਹੁੰਦੇ ਹਨ, ਇਸ ਲਈ ਇਹ ਤੇਜ਼ੀ ਨਾਲ ਭਾਰ ਘਟਾਉਂਦਾ ਹੈ। ਗੰਨੇ ’ਚ ਸਹੀ ਮਾਤਰਾ ’ਚ ਮੈਗਨੀਜ਼ੀਅਮ, ਕੈਲਸ਼ੀਅਮ, ਫ਼ਾਸਫ਼ੋਰਸ, ਲੋਹਾ, ਜਸਤਾ ਅਤੇ ਪੋਟੈਸ਼ੀਅਮ ਅਤੇ ਵਾਇਟਾਮਿਨਜ਼ A ਅਤੇ ਬੀ-ਕੌਪਲੈਕਸ ਵੀ ਪਾਏ ਜਾਂਦੇ ਹਨ।
ਦਿਲ ਦੀਆਂ ਬੀਮਾਰੀਆਂ: ਗੰਨੇ ਦਾ ਜੂਸ ਪੀਣ ਨਾਲ ਸ਼ਰੀਰ ਦਾ ਕੋਲੈਸਟ੍ਰੋਲ ਘੱਟ ਹੁੰਦਾ ਹੈ ਅਤੇ ਇਹ ਦਿਲ ਦੀਆਂ ਕੋਸ਼ਿਕਾਵਾਂ ’ਚ ਫ਼ੈਟ ਨੂੰ ਜੰਮਣ ਨਹੀਂ ਦਿੰਦਾ। ਇਸ ਨਾਲ ਦਿਲ ਦੀਆਂ ਬੀਮਾਰੀਆਂ ਅਤੇ ਹਾਰਟ ਅਟੈਕ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
ਲਿਵਰ ਕਰੇ ਸਾਫ਼: ਲਿਵਰ ’ਚ ਇਨਫ਼ੈਕਸ਼ਨ ਹੋਣ ’ਤੇ ਗੰਨੇ ਦਾ ਜੂਸ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਤੁਹਾਡਾ ਲਿਵਰ ਸੁਰੱਖਿਅਤ ਰਹਿੰਦਾ ਹੈ ਅਤੇ ਇਨਫ਼ੈਕਸ਼ਨ ’ਚ ਬਹੁਤ ਜਲਦੀ ਆਰਾਮ ਮਿਲਦਾ ਹੈ। ਇਸ ਦੇ ਨਾਲ ਹੀ ਇਸ ’ਚ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਲਿਵਰ ਸਾਫ਼ ਹੋ ਜਾਂਦਾ ਹੈ।
ਭਾਰ ਘਟਾਉਣ ’ਚ ਮਦਦਗਾਰ: ਇਸ ਦਾ ਸੇਵਨ ਸ਼ਰੀਰ ’ਚੋਂ ਸਾਰੇ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ ਜਿਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ। ਇਸ ਦੇ ਇਲਾਵਾ ਇਸ ਦਾ ਜੂਸ ’ਚ ਘੁਲਣਸ਼ੀਲ ਫ਼ਾਈਬਰ ਹੋਣ ਕਰ ਕੇ ਭਾਰ ਸੰਤੁਲਿਤ ਰਹਿੰਦਾ ਹੈ।
ਕੈਂਸਰ ਤੋਂ ਬਚਾਅ: ਇਸ ’ਚ ਕੈਲਸ਼ੀਅਮ, ਪੋਟੈਸ਼ੀਅਮ, ਆਇਰਨ ਅਤੇ ਮੈਗਨੀਜ਼ੀਅਮ ਦੀ ਮਾਤਰਾ ਇਸ ਦੇ ਸਵਾਦ ਨੂੰ ਖਾਰਾ ਕਰਦੀ ਹੈ, ਜਿਸ ਨਾਲ ਤੁਸੀਂ ਕੈਂਸਰ ਤੋਂ ਬਚੇ ਰਹਿੰਦੇ ਹੋ। ਇਹ ਸ਼ਰੀਰ ਨੂੰ ਪ੍ਰੌਸਟੇਟ ਅਤੇ ਬ੍ਰੈੱਸਟ ਕੈਂਸਰ ਨਾਲ ਲੜਨ ’ਚ ਮਦਦ ਕਰਦਾ ਹੈ।
ਸ਼ੂਗਰ: ਭਾਵੇਂ ਗੰਨੇ ਦਾ ਜੂਸ ਮਿੱਠਾ ਹੁੰਦਾ ਹੈ, ਪਰ ਇਸ ’ਚ ਕੁਦਰਤੀ ਸ਼ੂਗਰ ਹੁੰਦੀ ਹੈ। ਨਾਲ ਹੀ ਗਲਾਈਸੀਮਿਕ ਇੰਡੈਕਸ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਜੋ ਡਾਇਬੀਟੀਜ਼ ਦੇ ਰੋਗੀ ਲਈ ਫ਼ਾਇਦੇਮੰਦ ਹੈ।
ਮਜ਼ਬੂਤ ਹੱਡੀਆਂ: ਗੰਨੇ ’ਚ ਕੈਲਸ਼ੀਅਮ, ਪੋਟੈਸ਼ੀਅਮ ਅਤੇ ਆਇਰਨ ਹੁੰਦੇ ਹਨ ਜੋ ਸ਼ਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ਕਰਨ ’ਚ ਮਦਦ ਕਰਦੇ ਹਨ। ਗੰਨੇ ਦੇ ਜੂਸ ਦੇ ਰੋਜ਼ਾਨਾ ਸੇਵਨ ਨਾਲ ਜੋੜਾਂ ’ਚ ਹੋਣ ਵਾਲੀ ਦਰਦ ਦੂਰ ਹੁੰਦੀ ਹੈ।
ਚਮੜੀ ’ਚ ਨਿਖਾਰ: ਐਲਫ਼ਾ ਹਾਈਡ੍ਰਾਕਸੀ ਐਸਿਡ ਨਾਲ ਭਰਪੂਰ ਹੋਣ ਦੇ ਕਾਰਨ ਗੰਨੇ ਦਾ ਜੂਸ ਸਕਿਨ ਦੀਆਂ ਪਰੇਸ਼ਾਨੀਆਂ ਨੂੰ ਦੂਰ ਕਰਦਾ ਹੈ। ਇਸ ਦੇ ਰੋਜ਼ਾਨਾ ਸੇਵਨ ਨਾਲ ਚਿਹਰੇ ਦੇ ਦਾਗ਼-ਧੱਬਿਆਂ ਵਰਗੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਸ ਦੇ ਨਾਲ ਹੀ ਇਹ ਝੂਰੀਆਂ ਘੱਟ ਕਰਨ ਅਤੇ ਚਿਹਰੇ ’ਤੇ ਚਮਕ ਲਿਆਉਣ ’ਚ ਮਦਦਗਾਰ ਹੈ।
ਪਾਚਣ ਕਿਰਿਆ ਕਰੇ ਮਜ਼ਬੂਤ: ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਗੰਨੇ ਦਾ ਜੂਸ ਪੀਣਾ ਤੁਹਾਡੇ ਲਈ ਫ਼ਾਇਦੇਮੰਦ ਹੋਵੇਗਾ। ਇਸ ਨੂੰ ਪੀਣ ਨਾਲ ਪੁਰਾਣੀ ਤੋਂ ਪੁਰਾਣੀ ਕਬਜ਼ ਤੋਂ ਰਾਹਤ ਮਿਲ ਸਕਦੀ ਹੈ। ਗੰਨੇ ਦੇ ਜੂਸ ’ਚ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਪਾਚਣਤੰਤਰ ਨੂੰ ਮਜ਼ਬੂਤ ਕਰਨ ’ਚ ਮਦਦ ਕਰਦੇ ਹਨ।
–