ਹਿੰਗ ਜ਼ਿਆਦਾਤਰ ਸਬਜ਼ੀਆਂ ’ਚ ਵਰਤੀ ਜਾਂਦੀ ਹੈ। ਹਿੰਗ ਨੂੰ ਮਸਾਲਿਆਂ ’ਚ ਸਭ ਤੋਂ ਜ਼ਿਆਦਾ ਗੁਣਕਾਰੀ ਮੰਨਿਆ ਜਾਂਦਾ ਹੈ ਅਤੇ ਇਹ ਔਸ਼ਦੀ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਦੀ ਤਿੱਖੀ ਖੂਸ਼ਬੂ ਕੁੱਝ ਲੋਕ ਪਸੰਦ ਨਹੀਂ ਕਰਦੇ, ਪਰ ਇਸ ਦੇ ਗੁਣਾਂ ਦੇ ਸਾਹਮਣੇ ਉਸ ਖ਼ੁਸ਼ਬੂ ਦੇ ਤਿੱਖੇਪਨ ਨੂੰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਸਿਹਤ ਦੀ ਦ੍ਰਿਸ਼ਟੀ ਨਾਲ ਜੇਕਰ ਦੇਖਿਆ ਜਾਵੇ ਤਾਂ ਪ੍ਰਾਚੀਨ ਸਮੇਂ ਤੋਂ ਹੀ ਇਸ ਨੂੰ ਆਯੁਰਵੈਦ ’ਚ ਇੱਕ ਖ਼ਾਸ ਥਾਂ ਦਿੱਤੀ ਗਈ ਹੈ। ਸਬਜ਼ੀਆਂ ’ਚ ਇਸ ਦਾ ਤੜਕਾ ਲਗਾਉਣ ਨਾਲ ਜਖਾਇਕਾ ਤਾਂ ਵੱਧ ਹੀ ਜਾਂਦਾ ਹੈ ਨਾਲ ਹੀ ਇਸ ਨਾਲ ਸਿਹਤ ਵੀ ਦਰੁਸਤ ਰਹਿੰਦੀ ਹੈ। ਅਸੀਂ ਇਸ ਨਾਲ ਹੋਣ ਵਾਲੇ ਹੋਰ ਫ਼ਾਇਦਿਆਂ ਬਾਰੇ ਗੱਲ ਕਰਦੇ ਹਾਂ।
ਯਾਦ ਸ਼ਕਤੀ ਤੇਜ਼: ਜਿਨ੍ਹਾਂ ਲੋਕਾਂ ਦੀ ਸੋਚਣ ਅਤੇ ਯਾਦ ਰੱਖਣ ਦੀ ਤਾਕਤ ਕਮਜ਼ੋਰ ਹੁੰਦੀ ਹੈ, ਉਨ੍ਹਾਂ ਲਈ ਹਿੰਗ ਦੀ ਵਰਤੋ ਬੇਹੱਦ ਫ਼ਾਇਦੇਮੰਦ ਹੈ। ਹਿੰਗ ਦੀ ਵਰਤੋਂ ਕਰਨ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ।
ਸ਼ੂਗਰ: ਹਿੰਗ ਦੀ ਵਰਤੋਂ ਨਾਲ ਸ਼ਰੀਰ ’ਚ ਬਲੱਡ ਸ਼ੂਗਰ ਲੈਵਲ ਸੰਤੁਲਿਤ ਹੁੰਦਾ ਹੈ ਜਿਸ ਨਾਲ ਸ਼ੂਗਰ ਹੋਣ ਦਾ ਖ਼ਤਰਾ ਨਹੀਂ ਰਹਿੰਦਾ। ਸ਼ੂਗਰ ਦੇ ਰੋਗੀਆਂ ਨੂੰ ਰੋਜ਼ਾਨਾ ਹਿੰਗ ਦਾ ਪਾਣੀ ਪੀਣਾ ਚਾਹੀਦਾ ਹੈ ਜਿਸ ਨਾਲ ਉਨ੍ਹਾਂ ਨੂੰ ਕਾਫ਼ੀ ਲਾਭ ਮਿਲੇਗਾ।
ਹਿੱਚਕੀ ਅਤੇ ਡਕਾਰ ਦੂਰ: ਕੁੱਝ ਲੋਕਾਂ ਨੂੰ ਇੱਕ ਵਾਰ ਹਿਚਕੀ ਸ਼ੁਰੂ ਹੋ ਜਾਵੇ ਤਾਂ ਬੰਦ ਹੋਣ ਦਾ ਨਾਂ ਹੀ ਨਹੀਂ ਲੈਂਦੀ। ਇਸ ਨੂੰ ਹਟਾਉਣ ਲਈ ਕੇਲੇ ਦੇ ਗੁੱਦੇ ’ਚ ਮਸੂਰ ਦੀ ਦਾਲ ਦੇ ਦਾਣੇ ਬਰਾਬਰ ਹਿੰਗ ਦੀ ਵਰਤੋਂ ਕਰਨ ਨਾਲ ਹਿੱਚਕੀ ਅਤੇ ਡਕਾਰ ਆਉਣੇ ਬੰਦ ਹੋ ਜਾਂਦੇ ਹਨ।
ਢਿੱਡ ਸਿਹਤਮੰਦ: ਜੇਕਰ ਤੁਹਾਡਾ ਢਿੱਡ ਠੀਕ ਨਾ ਹੋਵੇ ਤਾਂ ਇਸ ਨਾਲ ਸਿਹਤ ਨਾਲ ਜੁੜੀਆਂ ਬਹੁਤ ਸਾਰੀਆਂ ਪਰੇਸ਼ਾਨੀਆਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਢਿੱਡ ਨੂੰ ਸਿਹਤਮੰਦ ਅਤੇ ਪ੍ਰਤੀਰੋਧਕ ਸਮਰੱਥਾ ਮਜ਼ਬੂਤ ਬਣਾਉਣ ਲਈ ਸਬਜ਼ੀ-ਦਾਲ ’ਚ ਹਿੰਗ ਦਾ ਤੜਕਾ ਲਗਾਓ। ਹਿੰਗ ਦੇ ਚੂਰਨ ਦੀ ਵਰਤੋਂ ਕਰਨ ਨਾਲ ਹਾਜ਼ਮਾ ਠੀਕ ਰਹਿੰਦਾ ਹੈ।
ਬਲਗਮ – ਮੌਸਮ ’ਚ ਬਦਲਾਅ ਆਉਣ ਨਾਲ ਬਲਗਮ ਦੀ ਪਰੇਸ਼ਾਨੀ ਹੋਣਾ ਆਮ ਗੱਲ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਪਾਣੀ ’ਚ ਹਿੰਗ ਪਾ ਕੇ ਪੇਸਟ ਤਿਆਰ ਕਰ ਲਓ। ਪੇਸਟ ਨੂੰ ਛਾਤੀ ’ਤੇ ਹੌਲੀ-ਹੌਲੀ ਲਗਾਓ। ਲਗਾਤਾਰ 2-3 ਦਿਨ ਅਜਿਹਾ ਕਰਨ ਨਾਲ ਬਲਗਮ ਬਾਹਰ ਨਿਕਲਣ ਲੱਗਦੀ ਹੈ।
ਯੂਰਿਨ ਦੀ ਸਮੱਸਿਆ: ਜਿਨ੍ਹਾਂ ਲੋਕਾਂ ਨੂੰ ਯੂਰਿਨ ਇੰਫ਼ੈਕਸ਼ਨ ਜਾਂ ਇਸ ਨਾਲ ਜੁੜੀ ਕੋਈ ਹੋਰ ਸਮੱਸਿਆ ਹੁੰਦੀ ਹੈ, ਉਨ੍ਹਾਂ ਲਈ ਹਿੰਗ ਕਾਫ਼ੀ ਫ਼ਾਇਦੇਮੰਦ ਹੈ।
ਮਜ਼ਬੂਤ ਹੱਡੀਆਂ: ਹਿੰਗ ’ਚ ਐਂਟੀ-ਇਨਫ਼ਲੇਮੇਟਰੀ ਗੁਣ ਹੁੰਦੇ ਹਨ ਜੋ ਸਾਡੀਆਂ ਹੱਡੀਆਂ ਨੂੰ ਮਜ਼ਬੂਤ ਕਰਦੇ ਹਨ। ਹਿੰਗ ਦੀ ਵਰਤੋਂ ਕਰਨ ਨਾਲ ਜੋੜਾਂ ਦੇ ਦਰਦ ਨੂੰ ਰਾਹਤ ਮਿਲਦੀ ਹੈ।
ਐਜ਼ਮਾ: ਐਜ਼ਮਾ ਦੇ ਰੋਗੀਆਂ ਲਈ ਵੀ ਹਿੰਗ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਇਸ ’ਚ ਮਜ਼ਬੂਤ ਐਂਟੀ-ਬੈਕਟੀਰੀਅਲ ਗੁਣ ਸਾਹ ਫ਼ੁੱਲਣ ਦੀ ਸਮੱਸਿਆ ਨੂੰ ਘੱਟ ਕਰਦੇ ਹਨ।
ਅੱਖਾਂ ਦੀ ਰੋਸ਼ਨੀ: ਹਿੰਗ ਦੇ ਪਾਣੀ ’ਚ ਮੌਜੂਦ ਵੀਟਾ ਕੈਰੋਟੀਨ ਅੱਖਾਂ ਨੂੰ ਸਿਹਤਮੰਦ ਰੱਖਣ ’ਚ ਮਦਦ ਕਰਦਾ ਹੈ। ਖੁਰਾਕ ’ਚ ਸ਼ਾਮਿਲ ਕਰਨ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ।
ਖ਼ੂਨ ਦੀ ਘਾਟ: ਸ਼ਰੀਰ ’ਚ ਖ਼ੂਨ ਦੀ ਘਾਟ ਹੋਣ ’ਤੇ ਅਨੀਮੀਆ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੀ ਹਾਲਤ ’ਚ ਹਿੰਗ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਹਿੰਗ ’ਚ ਮੌਜੂਦ ਆਇਰਨ ਨਾਲ ਸ਼ਰੀਰ ’ਚ ਖ਼ੂਨ ਦੀ ਘਾਟ ਪੂਰੀ ਹੋ ਜਾਂਦੀ ਹੈ।